ਲੁਧਿਆਣਾ ‘ਚ ਨਜ਼ਰ ਆਇਆ ਚੀਤਾ : ਪੁਲਿਸ ਨੇ ਇਲਾਕਾ ਕੀਤਾ ਸੀਲ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

0
449

ਲੁਧਿਆਣਾ, 8 ਦਸੰਬਰ | ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਸੈਂਟਰਾ ਗ੍ਰੀਨ ਫਲੈਟ ‘ਚ ਦੇਰ ਰਾਤ ਇਕ ਚੀਤਾ ਵੜ ਗਿਆ। ਸੋਸਾਇਟੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਚੀਤੇ ਨੂੰ ਦੇਖਿਆ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਸੋਸਾਇਟੀ ਵਿਚ ਲੱਗੇ ਕੈਮਰਿਆਂ ਵਿਚ ਚੀਤਾ ਕੈਦ ਹੋ ਗਿਆ, ਜਿਸ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ। ਡਰੇ ਸਹਿਮੇ ਲੋਕਾਂ ਨੇ ਆਪਣੇ-ਆਪ ਨੂੰ ਘਰਾਂ ਵਿਚ ਕੈਦ ਕਰ ਲਿਆ ਹੈ।

ਵੇਖੋ ਵੀਡੀਓ 

https://www.facebook.com/punjabibulletin/videos/362337579664365

ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਥਾਣਾ ਸਦਰ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਲੇ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ।