ਨਵੀਂ ਦਿੱਲੀ. ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਸੰਸਦ ਮੈਂਬਰ ਦੀ ਰਿਟਾਇਰਮੈਂਟ ਕਾਰਨ ਖਾਲੀ ਪਈ ਅਸਾਮੀ ਨੂੰ ਭਰਨ ਲਈ ਪਹਿਲਾਂ ਹੀ ਨਾਮਜ਼ਦ ਕੀਤਾ ਗਿਆ ਸੀ।
ਦੱਸ ਦੇਈਏ ਕਿ 3 ਅਕਤੂਬਰ 2018 ਨੂੰ ਗੋਗੋਈ ਭਾਰਤ ਦੇ 46ਵੇਂ ਚੀਫ ਜਸਟਿਸ ਬਣੇ ਸਨ, ਉਸ ਸਮੇਂ ਉਨ੍ਹਾਂ ਦੇ ਕੰਮ ਦੀ ਮਿਆਦ ਲਗਭਗ 13 ਮਹੀਨੇ ਸੀ। ਉਨ੍ਹਾਂ ਨੇ ਪਿਛਲੇ ਸਾਲ 9 ਨਵੰਬਰ ਨੂੰ ਰਾਮ ਮੰਦਰ ‘ਤੇ ਇਤਿਹਾਸਕ ਫੈਸਲਾ ਦਿੱਤਾ ਸੀ। ਜਿਸ ਤੋਂ ਬਾਅਦ ਗੋਗੋਈ 17 ਨਵੰਬਰ ਨੂੰ ਸੇਵਾ ਮੁਕਤ ਹੋ ਗਏ ਸਨ। ਜ਼ਿਕਰਯੋਗ ਹੈ ਕਿ ਸਾਬਕਾ ਚੀਫ ਜਸਟਿਸ ਗੋਗੋਈ ਨੇ ਅਯੋਧਿਆ ਕੇਸ, ਨੈਸ਼ਨਲ ਸਿਵਲ ਰਜਿਸਟਰ (ਐਨਆਰਸੀ), ਰਾਫੇਲ ਕੇਸ, ਅਮਿਤਾਭ ਬੱਚਨ ਦੀ ਆਮਦਨੀ ਮਾਮਲੇ ਵਿੱਚ ਫੈਸਲੇ ਦਿੱਤੇ ਹਨ ।
ਸਰਕਾਰੀ ਅਧਿਸੂਚਨਾ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਗੋਗੋਈ ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 80 ਦੀ ਧਾਰਾ 3 ਦੇ ਨਾਲ ਪੜ੍ਹੀ ਗਈ ਧਾਰਾ 1 ਦੀ ਉਪ-ਵੰਡ ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨਾਮਜ਼ਦ ਕੀਤਾ ਹੈ। ਇਸ ਸੰਬੰਧੀ ਮੰਤਰਾਲੇ ਦੇ ਸੰਯੁਕਤ ਸਕੱਤਰ ਸੁਦੇਸ਼ ਕੁਮਾਰ ਸ਼ਾਹੀ ਵੱਲੋਂ ਨੋਟੀਫਿਕੇਸ਼ਨ ਪੱਤਰ ਜਾਰੀ ਕੀਤਾ ਗਿਆ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।