<p><strong>ਚੰਡੀਗੜ੍ਹ &vert;<&sol;strong> ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਮਜ਼ਬੂਤ &ZeroWidthSpace;&ZeroWidthSpace;ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈਕ ਐਂਬੂਲੈਂਸਾਂ ਚਲਾਈਆਂ ਹਨ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਂਬੂਲੈਂਸਾਂ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਔਖੇ ਸਮੇਂ ਵਿੱਚ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੀਆਂ। ਇਨ੍ਹਾਂ ਐਂਬੂਲੈਂਸਾਂ ਦੇ ਸ਼ਾਮਲ ਹੋਣ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਲਈ ਉਪਲਬਧ ਹੋ ਗਈਆਂ&comma; ਜਿਨ੍ਹਾਂ ਨਾਲ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਲੋੜਵੰਦ ਮਰੀਜ਼ਾਂ ਤੱਕ ਪਹੁੰਚਾਉਣ ਲਈ ਸ਼ਹਿਰੀ ਖੇਤਰਾਂ ਵਿਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਇਹ ਐਂਬੂਲੈਂਸਾਂ ਸੜਕ ਸੁਰੱਖਿਆ ਬਲ ਨਾਲ ਤਾਲਮੇਲ ਵਿਚ ਕੰਮ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰ ਕੇ ਕੀਮਤੀ ਜਾਨਾਂ ਬਚਾਈਆਂ ਜਾਣ।<&sol;p>&NewLine;<p>ਜ਼ਿਕਰਯੋਗ ਹੈ ਕਿ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਨ੍ਹਾਂ 58 ਹਾਈਟੈਕ ਐਂਬੂਲੈਂਸਾਂ ਵਿਚ ਸਿਹਤ ਸੰਭਾਲ ਲਈ ਜ਼ਰੂਰੀ ਦਵਾਈਆਂ ਅਤੇ ਆਧੁਨਿਕ ਉਪਕਰਨ ਮੌਜੂਦ ਹਨ। ਇਹ ਐਂਬੂਲੈਂਸ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਦੀਆਂ ਹਨ ਤਾਂ ਜੋ ਸਮੇਂ ਸਿਰ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।<&sol;p>&NewLine;<p>ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀਆਂ ਇਹ ਐਂਬੂਲੈਂਸਾਂ ਸੂਬੇ ਵਿਚ ਮਾਨਵਤਾ ਦੀ ਸੇਵਾ ਵਿੱਚ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਚਾਲੂ ਸਾਲ ਦੌਰਾਨ ਇਨ੍ਹਾਂ ਐਂਬੂਲੈਂਸਾਂ ਰਾਹੀਂ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲਾਂ ਵਿਚ ਪਹੁੰਚਾਇਆ ਗਿਆ ਹੈ&comma; ਜਿਨ੍ਹਾਂ ਵਿਚ 10&comma;737 ਦਿਲ ਦੇ ਮਰੀਜ਼&comma; 28&comma;540 ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ ਸ਼ਾਮਲ ਹਨ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਂਸਾਂ ਵਿਚ 80 ਬੱਚਿਆਂ ਨੇ ਵੀ ਸੁਰੱਖਿਅਤ ਜਨਮ ਲਿਆ ਹੈ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਬਲ 108 ਹੈਲਪਲਾਈਨ ਨਾਲ ਤਾਲਮੇਲ ਕਰ ਕੇ ਪੀੜਤਾਂ ਲਈ ਐਂਬੂਲੈਂਸ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;