ਕੇਕ ਕੱਟ ਕੇ ਮਨਾਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ

0
177

ਜਲੰਧਰ, 18 ਅਕਤੂਬਰ | ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ। ਇਹ ਜਨਮ ਦਿਨ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਜਲੰਧਰ ਸ਼ਹਿਰੀ ਅੰਮ੍ਰਿਤ ਪਾਲ ਸਿੰਘ ਦੇ ਦਫ਼ਤਰ ਵਿਖੇ ਮਨਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੋਂ ਇਲਾਵਾ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਵਿਧਾਇਕ ਰਮਨ ਅਰੋੜਾ, ਚੇਅਰਮੈਨ ਅਬਦੁਲ ਬਾਰੀ ਸਲਮਾਨੀ, ਚੇਅਰਮੈਨ ਮੰਗਲ ਸਿੰਘ ਬੱਸੀ, ਹਲਕਾ ਇੰਚਾਰਜ ਜਲੰਧਰ ਉੱਤਰੀ ਦਿਨੇਸ਼ ਢੱਲ, ਸਟੀਵਨ, ਲੋਕ ਸਭਾ ਇੰਚਾਰਜ ਅਸ਼ਵਨੀ ਅਗਰਵਾਲ, ਕਲੇਰ ਸਮੇਤ ਸਾਰੇ ਸੂਬਾ ਅਹੁਦੇਦਾਰ, ਬਲਾਕ ਪ੍ਰਧਾਨ, ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ। ਸਮੁੱਚੀ ਲੀਡਰਸ਼ਿਪ ਵਲੋਂ ਮੁੱਖ ਮੰਤਰੀ ਦੀ ਲੰਬੀ ਉਮਰ ਲਈ ਅਰਦਾਸ ਵੀ ਕੀਤੀ ਗਈ।