ਰਸੂਖਦਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ

0
250

ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਰਾਹੀਂ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੀ.ਐਮ ਮਾਨ ਨੇ ਲਿਖਿਆ, ”ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।