<p>ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ &&num;8216&semi;ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ&&num;8217&semi; ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ&comma; ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ&comma; ਕਠਾਰ ਦੇ ਸੰਤ ਪਰਦੀਪ ਦਾਸ ਜੀ&comma; ਸੰਤ ਤੇਜਾ ਸਿੰਘ ਜੀ&comma; ਸੰਤ ਨਿਰਮਲ ਦਾਸ ਜੀ ਜੌੜੇ ਵਾਲੇ&comma; ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।<&sol;p>&NewLine;<p>ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ&comma; ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10&period;4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ&comma; ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ &&num;8216&semi;ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ &&num;8216&semi;ਤੇ ਖਰਚ ਕੀਤੇ ਗਏ ਹਨ&comma; ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।<&sol;p>&NewLine;<p>ਇਸ ਕੇਂਦਰ ਵਿੱਚ ਇੱਕ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ &lpar;ਐਡਮਿਨ ਤੇ ਟੀਚਿੰਗ&rpar; ਬਲਾਕ&comma; ਲੜਕੇ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ &lpar;ਹਰੇਕ ਹੋਸਟਲ ਵਿੱਚ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ&rpar; ਅਤੇ ਅਧਿਆਪਕਾਂ ਅਤੇ ਸਟਾਫ਼ ਲਈ ਦੋ-ਮੰਜ਼ਿਲਾ ਇਮਾਰਤ ਹੋਵੇਗੀ। ਇਹ ਕੇਂਦਰ ਬੱਚਿਆਂ&comma; ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ&comma; ਬਾਣੀ&comma; ਫਲਸਫੇ ਅਤੇ ਸਿੱਖਿਆਵਾਂ ਦਾ ਅਧਿਐਨ ਕਰਨ ਲਈ ਵਿਸ਼ੇਸ਼ ਸਥਾਨ ਪ੍ਰਦਾਨ ਕਰੇਗਾ ਅਤੇ ਅਜਿਹੀ ਖੋਜ ਨੂੰ ਉਤਸ਼ਾਹਿਤ ਕਰੇਗਾ ਜੋ ਉਨ੍ਹਾਂ ਦੇ ਗਿਆਨ ਅਤੇ ਸੰਦੇਸ਼ ਦੇ ਪ੍ਰਕਾਸ਼ ਨੂੰ ਦੁਨੀਆ ਭਰ ਵਿੱਚ ਫੈਲਾਏ।<&sol;p>&NewLine;<p>ਇਹ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਰੱਖਿਆ ਗਿਆ ਹੈ&comma; ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੇ ਤਹਿਤ 50 ਮੋਬਾਈਲ ਵੈਨਾਂ ਸਾਰੇ 23 ਜ਼ਿਲ੍ਹਿਆਂ ਦੇ 13&comma;000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ&comma; ਫਲਸਫੇ ਅਤੇ ਸਿੱਖਿਆਵਾਂ &&num;8216&semi;ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਬਰਾਬਰੀ&comma; ਮਨੁੱਖਤਾ ਅਤੇ ਮਾਣ-ਸਤਿਕਾਰ ਦੇ ਸੰਦੇਸ਼ ਨੂੰ ਪੂਰੇ ਪੰਜਾਬ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੀਆਂ ਸਿੱਖਿਆਵਾਂ ਨੇ ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ&comma; ਜਦੋਂ ਕਿ ਉਨ੍ਹਾਂ ਦਾ ਬਰਾਬਰੀ ਵਾਲੇ ਸਮਾਜ ਦਾ ਸੰਕਲਪ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।<&sol;p>&NewLine;<p>ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ&comma; ਅਮਨ ਅਰੋੜਾ&comma; ਤਰੁਨਪ੍ਰੀਤ ਸਿੰਘ ਸੌਂਦ&comma; ਮਹਿੰਦਰ ਭਗਤ&comma; ਡਾ&period; ਰਵਜੋਤ&comma; ਹਰਭਜਨ ਸਿੰਘ ਈ&period;ਟੀ&period;ਓ&period; ਅਤੇ ਲਾਲ ਚੰਦ ਕਟਾਰੂਚੱਕ&semi; ਲੋਕ ਸਭਾ ਮੈਂਬਰ ਡਾ&period; ਰਾਜ ਕੁਮਾਰ ਚੱਬੇਵਾਲ&semi; ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂ&semi; ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ&semi; ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਅਤੇ ਹੋਰ ਹਾਜ਼ਰ ਸਨ।<&sol;p>&NewLine;<p>ਇਸ ਮੌਕੇ ਡੇਰਾ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ&comma; ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ&comma; ਕਠਾਰ ਦੇ ਸੰਤ ਪਰਦੀਪ ਦਾਸ ਜੀ&comma; ਸੰਤ ਤੇਜਾ ਸਿੰਘ ਜੀ&comma; ਸੰਤ ਨਿਰਮਲ ਦਾਸ ਜੀ ਜੌੜੇ ਵਾਲੇ&comma; ਸੰਤ ਲੇਖ ਰਾਜ ਜੀ ਸਮੇਤ ਸੰਤ ਸਮਾਜ ਵੀ ਹਾਜ਼ਰ ਸੀ।<&sol;p>&NewLine;<p>ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸਾਡੇ ਲਈ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸ਼ਰਧਾ ਅਤੇ ਸਤਿਕਾਰ ਵਜੋਂ ਇੱਕ ਹੋਰ ਨੇਕ ਉਪਰਾਲਾ ਕਰ ਰਹੀ ਹੈ। ਅਸੀਂ ਸੱਚਮੁੱਚ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ। ਇਸ ਉਪਰਾਲੇ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਇਸ ਪੂਰੇ ਪ੍ਰਾਜੈਕਟ &&num;8216&semi;ਤੇ 37 ਕਰੋੜ ਰੁਪਏ ਦੀ ਲਾਗਤ ਆਵੇਗੀ&comma; ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ &&num;8216&semi;ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ &&num;8216&semi;ਤੇ ਖਰਚ ਕੀਤੇ ਜਾ ਚੁੱਕੇ ਹਨ। ਕੇਂਦਰ ਦੀ ਉਸਾਰੀ ਲਈ ਜੋ ਵੀ ਖਰਚਾ ਲੋੜੀਂਦਾ ਹੋਵੇਗਾ&comma; ਉਹ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।”<&sol;p>&NewLine;<p>ਇਸ ਕੇਂਦਰ ਵਿੱਚ ਯੋਜਨਾਬੱਧ ਬੁਨਿਆਦੀ ਢਾਂਚੇ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਇਹ ਕੇਂਦਰ 10&period;4 ਏਕੜ ਰਕਬੇ ਵਿੱਚ ਫੈਲਿਆ ਹੋਵੇਗਾ ਅਤੇ ਕੁੱਲ ਕਵਰਡ ਏਰੀਆ ਲਗਭਗ 96&comma;500 ਵਰਗ ਫੁੱਟ ਹੋਵੇਗਾ। ਕੇਂਦਰ ਵਿੱਚ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ ਬਲਾਕ ਦੇ ਨਾਲ-ਨਾਲ ਲੜਕਿਆਂ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ ਹੋਣਗੇ&comma; ਜਿਨ੍ਹਾਂ ਵਿੱਚੋਂ ਹਰੇਕ ਵਿੱਚ ਹੋਸਟਲ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ ਹੋਵੇਗੀ। ਅਧਿਆਪਕਾਂ ਅਤੇ ਹੋਰ ਫੈਕਲਟੀ ਮੈਂਬਰਾਂ ਲਈ 1&comma;200 ਵਰਗ ਫੁੱਟ ਵਿੱਚ ਫੈਲਿਆ ਇੱਕ ਦੋ-ਮੰਜ਼ਿਲਾ ਰਿਹਾਇਸ਼ੀ ਬਲਾਕ ਵੀ ਬਣਾਇਆ ਜਾਵੇਗਾ।”<&sol;p>&NewLine;<p>ਇਸ ਕੇਂਦਰ ਨੂੰ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਪ੍ਰਚਾਰ-ਪ੍ਰਸਾਰ ਲਈ ਮਹਾਨ ਸੰਸਥਾ ਵਜੋਂ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਦੇ ਵਿਆਪਕ ਅਧਿਐਨ ਅਤੇ ਖੋਜ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ&comma; ਇਸ ਦੇ ਨਾਲ ਹੀ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੈਨੂੰ ਉਮੀਦ ਹੈ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਇਹ ਕੇਂਦਰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ &&num;8216&semi;ਤੇ ਅਧਿਐਨ ਕਰਨ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਏਗਾ।”<&sol;p>&NewLine;<p>ਇਸ ਉਪਰਾਲੇ ਨੂੰ ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਨਾਲ ਜੋੜਦਿਆਂ ਉਨ੍ਹਾਂ ਕਿਹਾ&comma; &OpenCurlyDoubleQuote;ਸਾਡੀ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਦੀਆਂ ਸਹੂਲਤਾਂ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੇ&comma; ਪਰ ਸਿੱਖਿਆ ਉਹ ਜ਼ਰੀਆ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਮਾੜੇ ਦੌਰ ਵਿੱਚੋਂ ਬਾਹਰ ਕੱਢ ਸਕਦਾ ਹੈ। ਇਸੇ ਕਰਕੇ ਸਾਡੀ ਸਰਕਾਰ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਅਣਥੱਕ ਯਤਨ ਕਰ ਰਹੀ ਹੈ।”<&sol;p>&NewLine;<p>ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ &&num;8216&semi;ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਇਨ੍ਹਾਂ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ&comma; ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦੀ ਹੈ&comma; ਜਿਸ ਕਾਰਨ ਸੂਬਾ ਸਰਕਾਰ ਇਸ &&num;8216&semi;ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ&comma; ਚਾਹੇ ਉਸ ਦਾ ਆਰਥਿਕ ਪਿਛੋਕੜ ਕਿਹੋ ਜਿਹਾ ਵੀ ਹੋਵੇ।”<&sol;p>&NewLine;<p>ਬੱਚਿਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੇ ਯਤਨਾਂ &&num;8216&semi;ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ&comma; &OpenCurlyDoubleQuote;ਸਾਡੀ ਸਰਕਾਰ ਸਿੱਖਿਆ ਦੇ ਖੇਤਰ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦੀਆਂ ਪਹਿਲਕਦਮੀਆਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਉਹੀ ਮੌਕੇ ਮਿਲਣ ਜੋ ਕਿਸੇ ਹੋਰ ਨੂੰ ਮਿਲਦੇ ਹਨ। ਆਉਣ ਵਾਲੀਆਂ ਪੀੜ੍ਹੀਆਂ ਨੂੰ ਕਾਬਲ ਤੇ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਿੱਖਿਆ ਸਭ ਤੋਂ ਮਜ਼ਬੂਤ ਹਥਿਆਰ ਹੈ ਅਤੇ ਸੂਬਾ ਸਰਕਾਰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ। ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸੂਬਾ ਸਕੂਲੀ ਸਿੱਖਿਆ ਵਿੱਚ 27ਵੇਂ ਨੰਬਰ &&num;8216&semi;ਤੇ ਸੀ&comma; ਪਰ ਇਹ ਸਾਡੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਪੰਜਾਬ ਇਸ ਖੇਤਰ ਵਿੱਚ ਨੰਬਰ ਇੱਕ &&num;8216&semi;ਤੇ ਹੈ।”<&sol;p>&NewLine;<p>ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੋਏ ਵਾਧੇ &&num;8216&semi;ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਜਿੱਥੇ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ&comma; ਉੱਥੇ ਹੀ 2026 ਵਿੱਚ ਇਹ ਗਿਣਤੀ ਵੱਧ ਕੇ 881 ਵਿਦਿਆਰਥੀ ਹੋ ਗਈ ਹੈ&comma; ਜੋ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ &&num;8216&semi;ਮਿਡ ਡੇ ਮੀਲ&&num;8217&semi; ਕੇਂਦਰਾਂ ਵਿੱਚ ਬਦਲ ਕੇ ਰੱਖ ਦਿੱਤਾ ਸੀ&comma; ਪਰ ਹੁਣ ਇਹ ਸਕੂਲ ਸਿੱਖਿਆ ਦੇ ਧੁਰੇ ਵਜੋਂ ਬਦਲ ਚੁੱਕੇ ਹਨ। ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ &&num;8216&semi;ਤੇ ਕੰਮ ਕਰ ਰਹੀ ਹੈ।”<&sol;p>&NewLine;<p>ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ &&num;8216&semi;ਤੇ ਆਧਾਰਿਤ ਸਮਾਜ ਦੀ ਸਿਰਜਣਾ ਹੋਵੇ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਇੱਕ ਅਜਿਹੇ ਆਦਰਸ਼ ਸਮਾਜ ਦੀ ਪਰਿਕਲਪਨਾ ਕੀਤੀ ਜਿੱਥੇ ਕੋਈ ਵੀ ਕਿਸੇ ਕਿਸਮ ਦਾ ਦੁੱਖ ਨਾ ਭੋਗੇ। ਆਪਣੀਆਂ ਸਿੱਖਿਆਵਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਅਤੇ ਮਾਨਵਤਾ ਨੂੰ ਇਨਸਾਨੀਅਤ&comma; ਹਮਦਰਦੀ&comma; ਬਰਾਬਰੀ ਅਤੇ ਮਾਣ-ਸਤਿਕਾਰ ਦਾ ਰਾਹ ਦਿਖਾਇਆ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜਨਮ ਉਸ ਸਮੇਂ ਹੋਇਆ ਸੀ ਜਦੋਂ ਸਮਾਜ ਜਾਤ-ਪਾਤ ਵਿੱਚ ਬੁਰੀ ਤਰ੍ਹਾਂ ਉਲਝਿਆ ਹੋਇਆ ਸੀ ਅਤੇ ਊਚ-ਨੀਚ ਦੇ ਕੱਟੜ ਵਿਚਾਰਾਂ ਵਿੱਚ ਵੰਡਿਆ ਹੋਇਆ ਸੀ। ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਦੇ ਖ਼ਿਲਾਫ਼ ਅੰਦੋਲਨ ਚੱਲਿਆ&comma; ਜਿਸ ਨੂੰ ਬਾਅਦ ਵਿੱਚ &&num;8216&semi;ਭਗਤੀ ਅੰਦੋਲਨ&&num;8217&semi; ਵਜੋਂ ਜਾਣਿਆ ਗਿਆ। ਆਪਣੀ ਬਾਣੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਵਰਗ-ਰਹਿਤ ਸਮਾਜ ਦੀ ਕਲਪਨਾ ਕੀਤੀ ਜਿਸ ਵਿੱਚ ਕੋਈ ਵੀ ਵਿਅਕਤੀ ਦੁੱਖ&comma; ਦਰਦ ਜਾਂ ਅਲਹਿਦਗੀ ਦਾ ਸ਼ਿਕਾਰ ਨਾ ਹੋਵੇ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਮਨੁੱਖਾਂ ਵਿੱਚ ਸਮਾਜਿਕ ਅਸਮਾਨਤਾਵਾਂ ਦੇ ਭਰਮ-ਭੁਲੇਖਿਆਂ ਅਤੇ ਵਿਤਕਰਿਆਂ ਨੂੰ ਦੂਰ ਕਰਨ ਲਈ ਆਪਣੀ ਬਾਣੀ ਰਾਹੀਂ ਅਧਿਆਤਮਿਕ ਗਿਆਨ ਬਖਸ਼ਿਆ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸੋਚ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।”<&sol;p>&NewLine;<p>650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਮੈਂ ਬਹੁਤ ਭਾਗਾਂ ਵਾਲਾ ਹਾਂ ਕਿ ਮੈਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਇੰਨੇ ਵੱਡੇ ਪੱਧਰ &&num;8216&semi;ਤੇ ਮਨਾਉਣ ਦਾ ਸੁਭਾਗ ਮਿਲਿਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਲਈ ਕੋਈ ਕਸਰ ਨਹੀਂ ਛੱਡੇਗੀ। ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਸਮਾਨਤਾਵਾਦੀ ਸਮਾਜ ਦੀ ਕਲਪਨਾ ਕੀਤੀ ਸੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਮਕਸਦ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰੇਰਨਾਦਾਇਕ ਜੀਵਨ&comma; ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਰਹੇ ਹਨ। ਇਹ ਡਾਕੂਮੈਂਟਰੀਆਂ ਦਿਖਾਉਣ ਲਈ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ&comma; ਜੋ ਪਿੰਡ-ਪਿੰਡ ਜਾ ਰਹੀਆਂ ਹਨ। ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 13&comma;000 ਪਿੰਡਾਂ ਦਾ ਦੌਰਾ ਕਰਨਗੀਆਂ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”<&sol;p>&NewLine;<p>ਸੰਤ ਸਮਾਜ ਨਾਲ ਹੋਈ ਗੱਲਬਾਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਮੈਂ ਖੁਦ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ&comma; ਜਿਨ੍ਹਾਂ ਨੂੰ ਹਾਲ ਹੀ ਵਿੱਚ ਪਦਮ ਸ੍ਰੀ ਐਵਾਰਡ ਨਾਲ ਨਵਾਜਿਆ ਗਿਆ ਹੈ ਅਤੇ ਜੋ ਅੱਜ ਸਾਡੇ ਸਾਰਿਆਂ ਦੇ ਵਿਚਕਾਰ ਮੌਜੂਦ ਹਨ।”<&sol;p>&NewLine;<p>ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬਲਕਾਰ ਸਿੰਘ ਨੇ ਇਸ ਪਵਿੱਤਰ ਮੌਕੇ &&num;8216&semi;ਤੇ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;