<p><strong>ਅੰਮ੍ਰਿਤਸਰ&comma; 7 ਮਈ &vert;<&sol;strong> ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।<&sol;p>&NewLine;<p>ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ&comma; ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।<br &sol;>&NewLine;ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ&comma; ਭਾਈਚਾਰਕ ਸਾਂਝ&comma; ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ।<br &sol;>&NewLine;ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ&comma; ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।<&sol;p>&NewLine;<p>ਚਾਰ ਰੋਜ਼ਾ &&num;8220&semi;ਸ਼ੁਕਰਾਨਾ ਯਾਤਰਾ&&num;8221&semi; ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ &&num;8216&semi;ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ&comma; ਸ੍ਰੀ ਅਕਾਲ ਤਖ਼ਤ ਸਾਹਿਬ&comma; ਦਮਦਮਾ ਸਾਹਿਬ&comma; ਮਸਤੂਆਣਾ ਸਾਹਿਬ&comma; ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।<&sol;p>&NewLine;<p>ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ&comma; ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;