ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਕਠਪੁਤਲੀ ਬਣੇ : ਸੁਖਬੀਰ ਬਾਦਲ

0
23698

ਜਲੰਧਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਠਪੁਤਲੀ ਬਣ  ਗਏ ਹਨ ਅਤੇ ਤਿੰਨ ਨਫਰਤ ਪਰੇ ਖੇਤੀ ਕਾਨੂੰਨਾਂ ਖਿਲਾਫ ਬੋਲਣ ਵਾਲਿਆਂ ਦੀ ਆਵਾਜ਼ ਦਬਾ ਰਹੇ ਹਨ।

ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ- ਇਹ ਸਪਸ਼ਟ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਦੀ ਕਮਜ਼ੋਰੀ ਜਾਣਦਾ ਹੈ ਤੇ ਇਸੇ ਲਈ ਮੁੱਖ ਮੰਤਰੀ ਸਿੱਧਾ ਮੰਤਰਾਲੇ ਤੋਂ ਹੁਕਮ ਲੈ ਰਹੇ ਹਨ ਅਤੇ ਭਾਜਪਾ ਆਗੂਆਂ ਦੇ ਖਿਲਾਫ ਪ੍ਰਦਰਸ਼ਨ ਕਰਨ ਵਾਲੇ ਪੰਜਾਬੀਆਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਗੀਤ ਲੇਖਕ ਤੇ ਗਾਇਕ ਜਿਹਨਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਗੀਤ ਗਾਏ ਹਨ, ਨੂੰ ਵੀ ਵਿਸ਼ੇਸ਼ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।

ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਪ੍ਰਤੀ ਆਪਣੇ ਫਰਜ਼ ਪੂਰੇ ਨਹੀਂ ਕਰ ਰਹੇ। ਤੁਹਾਨੂੰ ਯਾਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਦੀ ਲੜਾਈ ਵਿਚ ਅੱਗੇ ਲੱਗਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਤੁਹਾਨੂੰ ਸੰਘਰਸ਼ ਦੀ ਅਗਵਾਈ ਕਰਨੀ ਚਾਹੀਦੀ ਸੀ ਬਲਕਿ ਇਸ ਲਈ ਬਲਿਦਾਨ ਦੇਣ ਵਾਸਤੇ ਵੀ ਤਿਆਰ ਰਹਿਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਤੁਸੀਂ ਆਪਣੇ ਫਾਰਮ ਹਾਵੂਸ ਵਿਚ ਆਰਾਮ ਫਰਮਾਰ ਹੇ ਹੋ ਅਤੇ ਕਿਸਾਨਾਂ ਨਾਲ ਹਮਦਰਦੀ ਦਾ ਵਿਖਾਵਾ ਕਰ ਕੇ ਦੋਗਲੀਆਂ ਖੇਡਾਂ ਖੇਡ ਰਹੇ ਹੋ ਜਦਕਿ ਅਸਲ ਵਿਚ ਤੁਸੀਂ ਕੇਂਦਰ ਸਰਕਾਰ ਦੇ ਹੁਕਮ ਵਜਾ ਰਹੇ ਹੋ ਅਤੇ ਪੁਲਿਸ ਅਫਸਰਾਂ ਦੀ ਮਾਇਨਾਤ ਵੀ ਦਿੱਲੀ ਦੇ ਹੁਕਮਾਂ ਮੁਤਾਬਕ ਕਰ ਰਹੇ ਹੋ ਤਾਂ ਜੋ ਕਿਸਾਨ ਜਥੇਬੰਦੀਆਂ ਨੁੰ ਡਰਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਜਗੀਰ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਟੀਨੂੰ ਅਤੇ ਸਰਬਜੀਤ ਸਿੰਘ ਮੱਕੜ ਵੀ ਹਾਜ਼ਰ ਸਨ।