ਖੁਰਾਲਗੜ੍ਹ (ਹੁਸ਼ਿਆਰਪੁਰ) | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਾਨਵਤਾ ਦੀ ਭਲਾਈ, ਸਮਾਜ ਦੇ ਹਰੇਕ ਵਰਗ ਨੂੰ ਬਰਾਬਰੀ ਦਾ ਸਥਾਨ ਦੇਣ ਅਤੇ ਨਰੋਆ ਤੇ ਵਧੀਆ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਤੇ ਆਪ ਜੀ ਨੇ ਆਪਣੀ ਬਾਣੀ ਰਾਹੀਂ ਅਜਿਹੇ ਸਮਾਜ ਦਾ ਸੰਕਲਪ ਰੱਖਿਆ ਜਿਸ ਵਿੱਚ ਕਿਸੇ ਨੂੰ ਕੋਈ ਦੁੱਖ ਤਕਲੀਫ ਨਾ ਹੋਵੇ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਪ੍ਰਬੰਧਕ ਕਮੇਟੀ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਤੇ ਪ੍ਰਧਾਨ ਭਾਈ ਕੇਵਲ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਭੇਟ ਕੀਤਾ।
ਇਸ ਉਪਰੰਤ ਮੁੱਖ ਮੰਤਰੀ ਚੰਨੀ ਪਾਵਨ ਅਸਥਾਨ ਚਰਨ ਛੋਹ ਗੰਗਾ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਸੰਤ ਸਰਵਣ ਦਾਸ ਤੇ ਸਤਵਿੰਦਰਜੀਤ ਸਿੰਘ ਹੀਰਾ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਕਾਂਗਰਸੀ ਆਗੂ ਨਿਮਿਸ਼ਾ ਮਹਿਤਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਆਈ.ਜੀ. ਜੀ.ਐੱਸ. ਢਿੱਲੋਂ ਤੇ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਹਾਜ਼ਰ ਸਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ