ਮੁੱਖ ਮੰਤਰੀ ਚਰਨਜੀਤ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੰਤ ਨਿਰੰਜਣ ਦਾਸ ਜੀ ਤੋਂ ਲਿਆ ਆਸ਼ੀਰਵਾਦ

0
1011

ਜਲੰਧਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ ਕਰੀਬ 1.00 ਵਜੇ ਰਵਿਦਾਸੀਆ ਧਰਮ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਡੇਰੇ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ।

ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸੀਨੀਅਰ ਲੀਡਰ ਮੌਜੂਦ ਹਨ। ਮੁੱਖ ਮੰਤਰੀ ਦੀ ਫੇਰੀ ਨੂੰ ਧਿਆਨ ‘ਚ ਰੱਖਦਿਆਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ 101 ਏਕੜ ਜ਼ਮੀਨ ਉਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਿਤ ਕੀਤੀ ਜਾਵੇਗੀ, ਜੋ ਡੇਰਾ ਸੱਚਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਚੱਲੇਗੀ। ਚੇਅਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 10 ਸਾਲ ਦਾ ਬਜਟ ਇਕ ਵਾਰ ਹੀ ਦੇ ਦਿੱਤਾ ਜਾਵੇਗਾ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।