ਮੁੱਖ ਮੰਤਰੀ ਮਾਨ ਪਹੁੰਚੇ ਖਟਕੜ ਕਲਾਂ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0
416

ਨਵਾਂਸ਼ਹਿਰ| ਅੱਜ ਸ਼ਹੀਦ -ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਦੱਸ ਦਈਏ ਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ।

ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ‘ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ।