ਕਿਸਾਨਾਂ ਨੂੰ ਮਿਲਣ ਗਏ ਮੁੱਖ ਮੰਤਰੀ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਕੀਤਾ ਨਜ਼ਰਬੰਦ

0
2195

ਨਵੀਂ ਦਿੱਲੀ | ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਪਾਰਟੀ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰ ਬੰਦ ਕੀਤਾ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਕੇਜਰੀਵਾਲ ਜਦੋਂ ਦੇ ਸਿੰਘੁ ਬਾਰਡਰ ‘ਤੇ ਕਿਸਾਨਾਂ ਨੂੰ ਮਿਲ ਕੇ ਆਏ ਹਨ ਉਦੋਂ ਤੋਂ ਹੀ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ ਅਤੇ ਨਾ ਕਿਸੇ ਨੂੰ ਅੰਦਰ ਜਾਣ ਦੀ ਆਗਿਆ ਹੈ ਤਾਂ ਨਹੀਂ ਕਿਸੇ ਨੂੰ ਬਾਹਰ ਆਉਣ ਦੀ।

ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਨਜ਼ਰਬੰਦ ਨਹੀਂ ਕੀਤਾ ਗਿਆ ਹੈ। ਖ਼ਬਰ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਦਿੱਲੀ ਦੇ ਡੀਸੀਪੀ ਨੌਰਥ, ਐਨਟੋ ਅਲਫੌਨਸ ਨੇ ਕਿਹਾ ਕਿ ਪੁਲਿਸ ਨੇ ਇਹ ਬੰਦੋਬਸਤ ਇਸ ਲਈ ਕੀਤੇ ਹਨ ਤਾਂਕਿ ਆਮ ਆਦਮੀ ਪਾਰਟੀ ਦੀ ਕਿਸੇ ਹੋਰ ਨਾਲ ਝੜਪ ਨਾ ਹੋ ਜਾਵੇ।