ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕੁਝ ਵੱਡੇ ਐਲਾਨ ਵੀ ਕੀਤੇ ਗਏ । ਸੀਐਮ ਮਾਨ ਨੇ ਕਿਹਾ ਕਿ ਵਾਹਨਾਂ ਅਤੇ ਮੋਟਰਸਾਈਕਲਾਂ ਵਿੱਚ ਫਸਟ ਏਡ ਕਿੱਟਾਂ ਜ਼ਰੂਰ ਰੱਖਣੀਆਂ ਚਾਹੀਦੀਆਂ ਹਨ।
ਅਸੀਂ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ, ਇਸ ਦੌਰਾਨ ਜੇਕਰ ਕਿਸੇ ਨਾਲ ਕੋਈ ਹਾਦਸਾ ਹੁੰਦਾ ਹੈ ਤਾਂ ਉਸ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖਜ਼ਾਨਾ ਇੰਨਾ ਖਾਲੀ ਨਹੀਂ ਕਿ ਲੋਕਾਂ ਦੀ ਜਾਨ ਨਾ ਬਚਾਈ ਜਾ ਸਕੇ।