ਮੁੱਖ ਮੰਤਰੀ ਪੰਜਾਬ ਨੇ ਵਿਦੇਸ਼ ਮੰਤਰੀ ਨੂੰ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਮਦਦ ਕਰਨ ਦੀ ਕੀਤੀ ਅਪੀਲ

0
379

ਚੰਡੀਗੜ੍ਹ . ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਤੋਂ ਅਫ਼ਗ਼ਾਨਿਸਤਾਨ ਵਿਚ ਸਿੱਖ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਤੋਂ ਕਈ ਸਿੱਖ ਪਰਿਵਾਰ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਮੇਰੀ ਵਿਦੇਸ਼ ਮੰਤਰ ਨੂੰ ਅਪੀਲ ਹੈ ਕਿ ਛੇਤੀ ਤੋਂ ਛੇਤੀ ਅਫਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਪਰਿਵਾਰਾਂ ਨੂੰ ਏਅਰਲਿਫਟ ਰਾਹੀਂ ਭਾਰਤ ਲਿਆਂਦਾ ਜਾਵੇ। ਉਨ੍ਹਾਂ ਕਿਹ ਕਿ ਇਸ ਮੁਸੀਬਤ ਦੀ ਘੜੀ ਵਿਚ ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਫ਼ਰਜ਼ ਹੈ। ਦੱਸਣਯੋਗ ਹੈ ਕਿ ਕਾਬਲ ਵਿਚ ਗੁਰਦੁਆਰਾ ਉੱਤੇ ਹੋਏ ਹਮਲੇ ਤੋਂ ਬਾਅਦ ਉੱਥੇ ਸਾਰੇ ਸਿੱਖ ਪਰਿਵਾਰ ਦਹਿਸ਼ਤ ਵਿਚ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।