ਬਚਪਨ ਦਾ ਸੁਪਨਾ ਸਾਕਾਰ : ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਬਣੀ Mrs. Punjab, ਮਾਡਲਿੰਗ ਮੁਕਾਬਲੇ ‘ਚ ਜਿੱਤਿਆ ਖਿਤਾਬ

0
5447

ਚੰਡੀਗੜ੍ਹ, 2 ਅਕਤੂਬਰ| ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਸੁਖਪ੍ਰੀਤ ਕੌਰ ਨੇ ਮਾਡਲਿੰਗ ਮੁਕਾਬਲੇ ‘ਚ ਮਿਸਿਜ਼ ਪੰਜਾਬ ਦਾ ਖ਼ਿਤਾਬ ਜਿੱਤ ਕੇ ਆਪਣਾ ਬਚਪਨ ਦਾ ਸੁਪਨਾ ਪੂਰਾ ਕੀਤਾ ਹੈ। ਬਟਾਲਾ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਨੇ ਇਹ ਖ਼ਿਤਾਬ ਦੇਸ਼ ਭਰ ਦੇ ਹੋਏ ਫਾਰਐਵਰ ਸਟਾਰ ਇੰਡੀਆ ਮਾਡਲਿੰਗ ਮੁਕਾਬਲੇ ‘ਚ ਜਿੱਤਿਆ, ਇਸ ਦੇ ਨਾਲ ਹੀ ਉਸ ਨੇ ਵੱਖਰੀ ਮਿਸਾਲ ਵੀ ਪੇਸ਼ ਕੀਤੀ ਹੈ।

ਸੁਖਪ੍ਰੀਤ ਕੌਰ ਦਾ ਕਹਿਣਾ ਹੈ ਕਿ ਭਾਵੇਂ ਕਿ ਉਹ ਪੰਜਾਬ ਪੁਲਿਸ ‘ਚ ਤਾਇਨਾਤ ਹੈ ਪਰ ਉਸ ਦਾ ਬਚਪਨ ਦਾ ਸੁਪਨਾ ਸੀ ਕਿ ਉਹ ਮਾਡਲਿੰਗ ਕਰੇ। ਇਹ ਮੁਕਾਬਲਾ ਜੈਪੁਰ ਵਿਚ ਹੋਇਆ, ਇਸ ਵਿਚ ਪੰਜਾਬ ਤੋਂ ਹੋਰ ਉਮੀਦਵਾਰਾਂ ਨੇ ਵੀ ਹਿੱਸਾ ਲਿਆ। ਸੁਖਪ੍ਰੀਤ ਨੇ ਦਸਿਆ ਕਿ ਉਹ ਮਿਸਿਜ਼ ਪੰਜਾਬ ਦਾ ਖਿਤਾਬ ਜਿੱਤਣ ‘ਚ ਸਫ਼ਲ ਹੋਈ ਹੈ।

ਉਸ ਦਾ ਸੁਪਨਾ ਹੈ ਕਿ ਉਹ ਇਸ ਤੋਂ ਅੱਗੇ ਵਧੇ ਅਤੇ ਭਵਿੱਖ ਵਿਚ ਅਜਿਹੇ ਹੋਰ ਮੁਕਾਬਲਿਆਂ ‘ਚ ਹਿੱਸਾ ਲੈ ਕੇ ਰਾਸ਼ਟਰੀ ਪੱਧਰ ਦਾ ਖਿਤਾਬ ਜਿੱਤੇਗੀ। ਉਨ੍ਹਾਂ ਦਸਿਆ ਕਿ ਇਸ ਦੌਰਾਨ ਉਨ੍ਹਾਂ ਦੇ ਪ੍ਰਵਾਰ ਨੇ ਵੀ ਪੂਰਾ ਸਮਰਥਨ ਦਿਤਾ ਸੀ। ਉਨ੍ਹਾਂ ਹੋਰ ਮਾਪਿਆਂ ਨੂੰ ਸੁਨੇਹਾ ਦਿੰਦਿਆ ਕਿਹਾ ਕਿ ਹਰ ਪ੍ਰਵਾਰ ਨੂੰ ਚਾਹੀਦਾ ਹੈ ਕਿ ਉਹ ਅਪਣੀਆਂ ਧੀਆਂ ਦਾ ਸਾਥ ਦੇਣ ਤਾਂ ਜੋ ਉਹ ਅੱਗੇ ਵਧਣ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ।