ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਮਿਲੇਗਾ ਹਲਵਾ ਅਤੇ ਖੀਰ, ਸਰਕਾਰ ਨੇ ਨਵਾਂ ਮਿਡ-ਡੇ-ਮਿਲ ਦਾ ਮੀਨੂ ਕੀਤਾ ਜਾਰੀ

0
455

ਚੰਡੀਗੜ੍ਹ, 2 ਜਨਵਰੀ | ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੀਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੀਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿਚ ਬਦਲਾਅ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਫੈਸਲਾ ਕੀਤਾ ਗਿਆ। ਉਸ ਸਮੇਂ ਵਿਭਾਗ ਦੀ ਦਲੀਲ ਸੀ ਕਿ ਇਸ ਨਾਲ ਜਿੱਥੇ ਬੱਚਿਆਂ ਨੂੰ ਸਰੀਰਕ ਲਾਭ ਮਿਲੇਗਾ, ਉੱਥੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਜੇਕਰ ਕਿਸੇ ਵੀ ਸਥਾਨ ‘ਤੇ ਨਿਰਧਾਰਤ ਮੀਨੂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਿਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਰਿਕਾਰਡ ਵੀ ਰੱਖਿਆ ਜਾਂਦਾ ਹੈ। ਇਸ ਲਈ ਸਾਰੇ ਸਕੂਲਾਂ ਵਿਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।