ਸੰਗਰੂਰ । ਛੱਤ ਤੋਂ ਡਿੱਗ ਕੇ ਇੱਕ ਬੱਚੇ ਦੀ ਮੌਤ ਹੋ ਗਈ। ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਛੱਤ ‘ਤੇ ਬਨੇਰਾ ਨਾ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਛੱਤ ਤੋਂ ਹੇਠਾਂ ਡਿੱਗ ਗਿਆ। ਬੱਚੇ ਦੇ ਡਿੱਗਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲੇ ਦੌੜ ਕੇ ਉਸ ਨੂੰ ਹਸਪਤਾਲ ਲੈ ਗਏ ਪਰ ਬੱਚੇ ਨੇ ਦਮ ਤੋੜ ਦਿੱਤਾ।
ਮਰਨ ਵਾਲੇ ਬੱਚੇ ਦੀ ਪਛਾਣ ਏਕਮਜੋਤ ਸਿੰਘ ਵਾਸੀ ਪਿੰਡ ਗੰਡੇਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਹਰਬੰਸ ਸਿੰਘ ਹੰਸਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਕੁਝ ਮਹੀਨੇ ਪਹਿਲਾਂ ਹੀ ਉਸ ਦੀ ਲੜਕੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਇਸ ਨੂੰ ਹਾਦਸੇ ਨਾਲ ਜੋੜ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਬੱਚੇ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।