ਜਲੰਧਰ ‘ਚ ਚਰਚ ਵਿਚ ਭੰਨਤੋੜ : ਪਿੰਡ ਨੰਦਨਪੁਰ ਦੀ ਘਟਨਾ, ਮਾਹੌਲ ਤਣਾਅਪੂਰਨ, ਭਾਰੀ ਪੁਲਿਸ ਬਲ ਤਾਇਨਾਤ

0
911

ਜਲੰਧਰ। ਜਲੰਧਰ ਦੇ ਥਾਣਾ ਮਕਸੂਦਾਂ ਦੇ ਪਿੰਡ ਵਿਚ ਸਥਿਤ ਕੈਥੋਲਿਕ ਚਰਚ ਵਿਚ ਤੋੜਭੰਨ ਦੀ ਘਟਨਾ ਦੇ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸਦੇ ਬਾਅਦ ਪੁਲਿਸ ਫੋਰਚ ਤਾਇਨਾਤ ਕਰ ਦਿੱਤੀ ਗਈ ਹੈ। ਤਰਨਤਾਰਨ ਵਿਚ ਚਰਚ ਵਿਚ ਭੰਨਤੋੜ ਦੇ ਬਾਅਦ ਜਲੰਧਰ ਵਿਚ ਵੀ ਭੰਨਤੋੜ ਹੋਣ ਨਾਲ ਭਾਈਚਾਰੇ ਦੇ ਲੋਕਾਂ ਵਿਚ ਕਾਫੀ ਰੋਸ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਲੋਕਾਂ ਨੇ ਚਰਚ ਦੇ ਸ਼ੀਸ਼ੇ ਤੋੜ ਦਿੱਤੇ ਹਨ। ਨਾਲ ਹੀ ਚਰਚ ਨੂੰ ਵੀ ਨੁਕਸਾਨ ਪਹੁੰਚਾਇਆ ਹੈ।

ਘਟਨਾ ਦੇ ਬਾਅਦ ਥਾਣਾ ਮਕਸੂਦਾਂ ਦੇ ਮੁਖੀ ਨੇ ਘਟਨਾ ਦਾ ਜਾਇਜਾ ਲਿਆ ਤੇ ਦੋਸ਼ੀਆਂ ਨੂੰ ਫੜਨ ਦਾ ਭਰੋਸਾ ਦਿੱਤਾ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਤੱਤਾਂ ਨੇ ਤੋੜਫੋੜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੇ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਵੱਡੇ ਪੱਧਰ ਉਤੇ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਵੀ ਖਰਾਬ ਹੋ ਸਕਦਾ ਹੈ।

ਥਾਣਾ ਮਕਸੂਦਾਂ ਦੇ ਐਸਐਚਓ ਮਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮਾਮਲੇ ਦਰਜ ਕਰਕੇ ਸ਼ਰਾਰਤੀ ਅਨਸਰਾਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਚਰਚ ਵਿਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਨੇੜਲੇ ਲੋਕਾਂ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ।