ਜਲੰਧਰ, 23 ਦਸੰਬਰ | ਬਦਮਾਸ਼ਾਂ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੂਡ ਵਿਚ ਹੈ। ਹੁਣ ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਇਕ ਬਦਮਾਸ਼ ਨੂੰ ਗੋਲੀ ਲੱਗੀ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ। ਜ਼ਖਮੀ ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ।
ਪਤਾ ਲੱਗਾ ਹੈ ਕਿ ਪੁਲਿਸ ਨੇ ਇਹ ਐਨਕਾਊਂਟਰ ਟ੍ਰੈਵਲ ਏਜੰਸੀ ਤੋਂ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਕੀਤਾ ਹੈ। ਇਸ ਨੇ ਹੀ ਬੀਤੇ ਦਿਨ ਬੱਸ ਸਟੈਂਡ ਦੇ ਕੋਲ ਸਥਿਤ ਡੇਲਟਾ ਟਾਵਰ ਵਿਚ ਇਕ ਟ੍ਰੈਵਲ ਏਜੰਟ ‘ਤੇ ਗੋਲੀ ਚਲਾਈ ਸੀ। ਸੂਤਰਾਂ ਮੁਤਾਬਕ ਉਕਤ ਦੋਸ਼ੀ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਜੁੜਿਆ ਹੋਇਆ ਸੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ। ਬਦਮਾਸ਼ਾਂ ਨੇ ਪਹਿਲਾਂ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ‘ਤੇ ਜਵਾਬੀ ਕਾਰਵਾਈ ਕੀਤੀ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਘਟਨਾ ਵਿਚ ਇਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਘਟਨਾ ‘ਚ ਬਦਮਾਸ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁਠਭੇੜ ਦੀ ਪੁਸ਼ਟੀ ਕੀਤੀ। ਅਪਰਾਧੀ ਦੀ ਲੱਤ ਵਿਚ ਗੋਲੀ ਲੱਗੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜਾਣਕਾਰੀ ਮੁਤਾਬਕ ਪੁਲਿਸ ਨੇ ਦੋਸ਼ੀ ਦਾ ਹਥਿਆਰ ਅਤੇ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੂੰ ਦੇਖ ਕੇ ਦੋਸ਼ੀ ਉਥੋਂ ਫਰਾਰ ਹੋ ਗਿਆ ਸੀ। ਇਸ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ।