ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਝੜਪ; 1 ਪੁਲਿਸ ਕਾਂਸਟੇਬਲ ਦੀ ਮੌਤ

0
871

ਸੁਲਤਾਨਪੁਰ ਲੋਧੀ, 23 ਨਵੰਬਰ | ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਜਾਣਕਾਰੀ ਅਨੁਸਾਰ ਹੁਣ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ, ਜਿਸ ਵਿਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਝੜਪ ‘ਚ ਪੁਲਿਸ ਦੇ 5 ਮੁਲਾਜ਼ਮ ਜ਼ਖਮੀ ਵੀ ਹੋਏ।

ਵੇਖੋ ਵੀਡੀਓ 

https://www.facebook.com/punjabibulletinworld/videos/1073945440716722

ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਕਾਰਨ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗ੍ਰਿਫ਼ਤਾਰੀ ਲਈ ਗਈ ਸੀ।

ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ।Cop killed, 5 injured after Nihang Sikh opens fire at gurdwara in Punjab | Latest News India - Hindustan Times

ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਓਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ 5 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।

 

ਇਸ ਗੁਰਦੁਆਰੇ ਅਤੇ ਛਾਉਣੀ ‘ਤੇ ਪਿਛਲੇ 30-40 ਸਾਲਾਂ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲਾਂ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵੱਲੋਂ ਛਾਉਣੀ ‘ਤੇ ਕਬਜ਼ਾ ਕਰ ਲਿਆ ਗਿਆ । ਇਸ ਦੌਰਾਨ ਦੋਵਾਂ ਧੜਿਆਂ ਵਿਚ ਟਕਰਾਅ ਹੋ ਗਿਆ, ਜਿਸ ਕਾਰਨ 2 ਨਿਹੰਗ ਸਿੰਘ ਜ਼ਖ਼ਮੀ ਹੋ ਗਏ ਸਨ।

 

ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਰਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ ‘ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ ‘ਚ ਲੱਗਾ ਹੋਇਆ ਸੀ।