ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਾਜੇਕੇ ਦੇ ਰਹਿਣ ਵਾਲੇ 17 ਸਾਲ ਦੇ ਨੌਜਵਾਨ ਦੀ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਥਾਣਾ ਧਰਮਕੋਟ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਜੇਕੇ ਬੀਤੀ ਸ਼ਾਮ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੋਬਾਇਲ ਵਿਚ ਸੈਲਫੀ ਲੈਣ ਲੱਗਾ ਤਾਂ ਰਿਵਾਲਵਰ ਤੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿਚ ਲੱਗੀ।
ਨੌਜਵਾਨ ਨੂੰ ਗੰਭੀਰ ਹਾਲਤ ਵਿਚ ਮੋਗਾ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।