&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ&comma; ਜ਼ਿਲਾ ਐਸ&period;ਏ&period;ਐਸ&period;ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਾਲੋਨੀ&comma; ਕੁਰਾਲੀ ਦੀ ਸ਼ਿਕਾਇਤ &&num;8216&semi;ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।<br><br>ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ&period;ਓ&period;ਸੀ&period; ਜਾਰੀ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8 ਹਜ਼ਾਰ ਰੁਪਏ ਵਿਚ ਤੈਅ ਹੋਇਆ।<br><br>ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ&comma; ਐਸ&period;ਏ&period;ਐਸ&period;ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;