ਹਿਮਾਚਲ ਦੇ ਸੋਲਨ ‘ਚ ਬੱਦਲ ਫਟਿਆ, 7 ਲੋਕਾਂ ਦੀ ਮੌਤ, ਕਈ ਮਲਬੇ ‘ਚ ਦੱਬੇ ਗਏ

0
741

ਸੋਲਨ| ਹਿਮਾਚਲ ਵਿਚ ਕੁਦਰਤ ਆਪਣਾ ਕਹਿਰ ਵਰ੍ਹਾ ਰਿਹਾ ਹੈ। ਭਾਰੀ ਬਰਸਾਤ ਤੇ ਬੱਦਲ ਫਟਣ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਦਾ ਜਿਊਣਾ ਦੁਸ਼ਵਾਰ ਹੋਇਆ ਪਿਆ ਹੈ।

ਹਿਮਾਚਲ ਦੇ ਸੋਲਨ ਵਿਚ ਕੱਲ੍ਹ ਰਾਤ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਇਆ ਹੈ। ਬੱਦਲ ਫਟਣ ਨਾਲ 7 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਤੋਂ ਇਲਾਵਾ ਕਈ ਲੋਕਾਂ ਦੇ ਮਲਬੇ ਵਿਚ ਦੱਬੇ ਹੋਣ ਦਾ ਸ਼ੱਕ ਹੈ। ਦੱਬੇ ਹੋਏ ਲੋਕਾਂ ਦੀ ਗਿਣਤੀ 25 ਤੋੋਂ 30 ਦੱਸੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸਿਰਮੌਰ ਵਿਚ ਵੀ ਬੱਦਲ ਫਟਿਆ ਸੀ। ਉਥੇ ਦੇ ਪਾਊਂਟਾ ਸਾਹਿਬ ਨੇੜਲੇ ਇਲਾਕੇ ਵਿਚ ਵੀ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਇਆ ਸੀ।

ਇਸ ਤੋਂ ਇਲਾਵਾ ਭਾਰੀ ਮੀਂਹ ਕਾਰਨ ਲੈਂਡਸਲਾਈਡ ਕਾਰਨ ਕਈ ਘਰ ਤੇ ਸੜਕਾਂ ਤਬਾਹ ਹੋ ਗਈਆਂ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)