ਪੰਜਾਬ ‘ਤੇ ਛਾਏ ਖਤਰੇ ਦੇ ਬੱਦਲ : ਤਿੰਨ ਡੈਮਾਂ ਦਾ ਪਾਣੀ ਤਬਾਹੀ ਮਚਾਉਣ ਦੀ ਕਗਾਰ ‘ਤੇ

0
883

ਚੰਡੀਗੜ੍ਹ| ਪੰਜਾਬ ਵਿਚ ਖਤਰੇ ਦੇ ਬੱਦਲ ਛਾਏ ਹੋਏ ਹਨ। ਪੰਜਾਬ ਤੇ ਹਿਮਾਚਲ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਵਿਚਾਲੇ ਲੋਕਾਂ ਦੇ ਸਾਹ ਸੂਤੇ ਪਏ ਹਨ। ਹੁਣ ਤਾਜ਼ਾ ਖਬਰ ਹੋਰ ਵੀ ਡਰਾਉਣੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਡੈਮ ਖਤਰੇ ਦੇ ਨਿਸ਼ਾਨ ਨੇੜੇ ਹਨ। ਭਾਖੜਾ ਡੈੈਮ ਦਾ ਪਾਣੀ ਲਗਾਤਾਰ ਵਧ ਰਿਹਾ ਹੈ। ਭਾਖੜਾ ਡੈਮ ਖਤਰੇ ਦੇ ਨਿਸ਼ਾਨ ਤੋਂ ਸਿਰਫ 31 ਫੁੱਟ ਹੇਠਾਂ ਹੈ। ਜੇਕਰ ਪਹਾੜਾਂ ਵਿਚ ਜ਼ਿਆਦਾ ਮੀਂਹ ਪੈ ਜਾਂਦਾ ਹੈ ਤਾਂ ਹਾਲਾਤ ਕਾਫੀ ਭਿਆਨਕ ਹੋ ਸਕਦੇ ਹਨ।

ਦੂਜੇ ਪਾਸੇ ਰਣਜੀਤ ਸਾਗਰ ਡੈਮ ਵੀ ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਮੀਟਰ ਹੀ ਦੂਰ ਹੈ। ਰਣਜੀਤ ਸਾਗਰ ਡੈਮ ਤੋਂ ਅਜੇ ਲੰਘੇ ਦਿਨ ਹੀ ਉੱਜ ਦਰਿਆ ਵਿਚ 2.80 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਪੌਂਗ ਡੈਮ ਵੀ ਖਤਰੇ ਦੇ ਨਿਸ਼ਾਨ ਨੇੜੇ ਹੈ। ਮਹਿਜ਼ 16 ਫੁੱਟ ਪਾਣੀ ਹੋਰ ਵਧ ਗਿਆ ਤਾਂ ਹਾਲਾਤ ਵੱਸ ਤੋਂ ਬਾਹਰ ਹੋ ਸਕਦੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ