ਜਲੰਧਰ ਪਹੁੰਚੇ CM ਭਗਵੰਤ ਮਾਨ, ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਹਾਈਟੈੱਕ ਗੱਡੀਆਂ

0
1269

ਜਲੰਧਰ, 28 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਹਾਈਟੈੱਕ ਗੱਡੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਨਕੋਦਰ ਵਿਚ ਇਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ। ਉਕਤ ਪ੍ਰੋਗਰਾਮ ਦੁਪਹਿਰ ਨੂੰ ਨਕੋਦਰ ਵਿਖੇ ਸ਼ੁਰੂ ਹੋਵੇਗਾ।

ਡੀਸੀ ਸਾਰੰਗਲ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਨਕੋਦਰ ਵਿਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ, ਜਿਸ ਵਿਚ ਡੀਜੀਪੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ 315 ਐਸਐਚਓ ਇਕ ਛੱਤ ਹੇਠਾਂ ਇਕੱਠੇ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਸੀਐਮ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।