CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ 583 ਨਿਯੁਕਤੀ ਪੱਤਰ

0
815

ਚੰਡੀਗੜ੍ਹ, 10 ਨਵੰਬਰ | CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 583 ਉਮੀਦਵਾਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

May be an image of 3 people, dais and text that says "हजपन ਸ. ਭਗ ਮਾਣਯੋ ਮੁੱਖ ਮਹਿਮਾਨ ਸਿੰਘ ਰੀ, ਰੀ,ਪੰ ਬਰ"

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਚੰਗੀਆਂ ਖ਼ਬਰਾਂ ਆਉਣ ਤਾਂ ਖ਼ੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਨਵੇਂ ਉਮੀਦਵਾਰਾਂ ਨੂੰ ਕਿਹਾ ਕਿ ਤੁਸੀਂ ਮਿਹਨਤ ਕੀਤੀ ਹੈ, ਜਿਸ ਦਾ ਅੱਜ ਨਤੀਜਾ ਆ ਗਿਆ ਹੈ।

May be an image of 2 people and text

ਉਨ੍ਹਾਂ ਕਿਹਾ ਕਿ ਅੱਜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ ਪਰ 13 ਉਮੀਦਵਾਰਾਂ ਨੂੰ ਲੈ ਕੇ ਕੁੱਝ ਕਾਨੂੰਨੀ ਰੁਕਾਵਟ ਪੈਦਾ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਵੱਲੋਂ ਕਾਨੂੰਨੀ ਲੜਾਈ ਅਸੀਂ ਲੜਾਂਗੇ ਅਤੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁੱਖ ਮੰਤਰੀ ਕੁੰਡਾ ਲਗਾ ਕੇ ਬੈਠ ਗਏ, ਅਫ਼ਸਰਾਂ ਨੇ ਕੰਮ ਨਹੀਂ ਕੀਤਾ, ਜਿਸ ਕਾਰਨ ਲੋਕਾਂ ਨੂੰ ਕੀਤੀ ਮਿਹਨਤ ਦਾ ਕੋਈ ਫ਼ਾਇਦਾ ਨਹੀਂ ਮਿਲਿਆ।