ਸੰਗਰੂਰ : ਪੰਜਾਬ ਵਾਸੀਆਂ ਦੀ ਝੋਲੀ 76 ਹੋਰ ਆਮ ਆਦਮੀ ਕਲੀਨਿਕ ਪਏ ਹਨ। ਧੂਰੀ ‘ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਸੂਬੇ ‘ਚ ਕੁੱਲ 659 ਆਮ ਆਦਮੀ ਕਲੀਨਿਕ ਹੋ ਗਏ ਹਨ। ਕਲੀਨਿਕ ‘ਚ 41 ਟੈਸਟ ਮੁਫ਼ਤ ਹੋਣਗੇ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਦੀ ਉਮਰ ਵਧਾ ਰਹੇ ਹਾਂ। ਅਸੀਂ ਪੰਜਾਬ ਦੀ ਜਨਤਾ ਨੂੰ ਦਿੱਤੀ ਸਿਹਤ ਤੇ ਸਿੱਖਿਆ ਦੀ ਗਾਰੰਟੀ ਪੂਰੀ ਕਰ ਰਹੇ ਹਾਂ। ਹੁਣ ਤਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਦਾ ਲਾਭ ਲੈ ਚੁੱਕੇ ਹਨ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਸਭ ਤੋਂ ਪਹਿਲਾਂ ਦਿੱਲੀ ‘ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਸਨ। ਦਿੱਲੀ ਸਰਕਾਰ ਦੇ ਇਸ ਕਦਮ ਦੀ ਕਾਫੀ ਸ਼ਲਾਘਾ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਨੇ ਇੱਥੇ ਵੀ ਮੁਹੱਲਾ ਕਲੀਨਿਕ ਸ਼ੁਰੂ ਕੀਤੇ, ਜਿੱਥੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।