ਜਲੰਧਰ | ਪੰਜਾਬ ਭਰ ਵਿਚ ਭਾਰੀ ਮੀਂਹ ਨੇ ਹੜ੍ਹਾਂ ਦੇ ਰੂਪ ਵਿਚ ਤਬਾਹੀ ਮਚਾ ਦਿੱਤੀ ਹੈ, ਜਿਸ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ। ਹਾਲਾਤ ਇਹ ਬਣ ਗਏ ਹਨ ਕਿ ਲੋਕਾਂ ਦੇ ਘਰਾਂ ‘ਚ ਪਾਣੀ ਵੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਵਾਂ ‘ਤੇ ਜਾਣਾ ਪਿਆ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਇਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਤਰ੍ਹਾਂ ਨਾਲ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ ਹਨ। ਉਨ੍ਹਾਂ ਜਲੰਧਰ ਦੇ ਲੋਹੀਆਂ ਤੋਂ ਲਾਈਵ ਵੀਡੀਓ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਡੀ.ਸੀ. ਵਿਸ਼ੇਸ਼ ਸਾਰੰਗਲ, ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ। ਇਸ ਮੌਕੇ ਸੀ.ਐਮ. ਮਾਨ ਨੇ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ