ਚੰਡੀਗੜ੍ਹ, 14 ਦਸੰਬਰ | ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ਵਿਚ ਸੰਗੀਤਕ ਸਮਾਗਮ ਹੋਣ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਹੋਇਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਆਖਰਕਾਰ ਇਸ ਲਈ ਇਜਾਜ਼ਤ ਦਿੱਤੀ ਗਈ ਸੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦਿਲਜੀਤ ਦੋਸਾਂਝ ਨਾਲ ਇੱਕ ਵੀਡੀਓ ਪੋਸਟ ਕੀਤਾ ਹੈ।

CM ਭਗਵੰਤ ਮਾਨ ਨੇ ਲਿਖਿਆ ਕਿ ਅੱਜ ਪੰਜਾਬੀ ਭਾਸ਼ਾ ਅਤੇ ਗਾਇਕੀ ਨੂੰ ਹੱਦਾਂ ਪਾਰ ਕਰਵਾਉਣ ਵਾਲੇ ਆਪਣੇ ਛੋਟੇ ਭਰਾ ਦਿਲਜੀਤ ਦੋਸਾਂਝ ਨੂੰ ਮਿਲ ਕੇ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਕੌਮ ਦੇ ਨੁਮਾਇੰਦਿਆਂ ਅਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)