CM ਭਗਵੰਤ ਮਾਨ PTM ‘ਚ ਸ਼ਾਮਲ ਹੋਣ ਲਈ ਨੰਗਲ ਦੇ ਸਕੂਲ ਪਹੁੰਚੇ, ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

0
1159

ਰੋਪੜ, 22 ਅਕਤੂਬਰ | ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋ ਰਹੀ ਹੈ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਪੀ.ਟੀ.ਐਮ. ਚ ਸ਼ਾਮਲ ਹੋ ਰਹੇ ਹਨ। ਸੀਐਮ ਭਗਵੰਤ ਮਾਨ ਨੰਗਲ ਦੇ ਇੱਕ ਸਕੂਲ ਵਿਚ ਪਹੁੰਚੇ। ਸਕੂਲੀ ਬੱਚਿਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਲਾਸ ਰੂਮ ਵਿਚ ਜਾ ਕੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਕੁਝ ਸਮੇਂ ਬਾਅਦ ਉਹ ਸਟੇਜ ਤੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)