ਚੰਡੀਗੜ੍ਹ, 28 ਅਗਸਤ – ਇੱਕ ਮਨੁੱਖਤਾ ਭਰਪੂਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਸਮੇਤ ਪੂਰੀ ਕੈਬਿਨੇਟ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਰਾਜ ਵਿੱਚ ਆਈ ਹੜ੍ਹ ਰਾਹਤ ਕਾਰਜਾਂ ਲਈ ਦਾਨ ਕਰਨਗੇ।
ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਹ ਉਹ ਸਮਾਂ ਹੈ ਜਦੋਂ ਸਾਰੇ ਪੰਜਾਬੀਆਂ ਨੂੰ ਇੱਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਹ ਆਪਣੇ ਮੰਤਰੀਆਂ ਅਤੇ ਆਪ ਵਿਧਾਇਕਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਦੇ ਰਹੇ ਹਨ ਜੋ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਹੋਰ ਜੋੜਿਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹਨ।