ਜਲੰਧਰ/ਲੁਧਿਆਣਾ, 21 ਨਵੰਬਰ | ਅੱਜ ਦੁਪਹਿਰ ਤੋਂ ਜਲੰਧਰ-ਲੁਧਿਆਣਾ ਹਾਈਵੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਕਰਕੇ ਆਵਾਜਾਈ ਵਿੱਚ ਬਹੁਤ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਜਲੰਧਰ – ਲੁਧਿਆਣਾ ਹਾਈਵੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ । ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਕੱਲ੍ਹ ਮੀਟਿੰਗ ਦਾ ਸਮਾਂ ਦੇ ਦਿੱਤਾ ਗਿਆ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਦੇ ਮੱਦੇਨਜਰ ਧਰਨਾ ਸਮਾਪਤ ਕਰ ਦੇਣ ।