ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ, ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਐੱਸਏਐੱਸ ਨਗਰ (ਮੋਹਾਲੀ), ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਫਿਰੋਜ਼ਪੁਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਐੱਸਬੀਐੱਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।

ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਪਠਾਨਕੋਟ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਮਲੇਰਕੋਟਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜਲੰਧਰ, ਖੇਡ ਤੇ ਯੁਵਕ ਮਾਮਲਿਆਂ ਦੇ ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਫ਼ਹਿਤਗੜ੍ਹ ਸਾਹਿਬ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨਤਾਰਨ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਪਟਿਆਲਾ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)