ਨਿਹਾਲ ਸਿੰਘ ਵਾਲਾ ‘ਚ ਡਿਗਰੀ ਕਾਲਜ ਖੋਲ੍ਹਣ ਤੇ ਸਰਬਪੱਖੀ ਵਿਕਾਸ ਲਈ 15 ਕਰੋੜ ਦਾ ਐਲਾਨ

ਬੱਧਨੀ ਕਲਾਂ/ਮੋਗਾ | ਅਨਾਜ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਹਾਲ ਸਿੰਘ ਵਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ 15 ਕਰੋੜ ਰੁਪਏ ਦੀ ਗ੍ਰਾਂਟ ਤੇ ਸਾਰੇ ਕੱਚੇ ਰਸਤੇ ਪੱਕੇ ਕਰਨ ਦਾ ਐਲਾਨ ਕੀਤਾ।

ਇਲਾਕੇ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਨਿਹਾਲ ਸਿੰਘ ਵਾਲਾ ਹਲਕੇ ਵਿਚ ਇੱਕ ਡਿਗਰੀ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ।

1294 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਜਾਰੀ ਕੀਤੀਆਂ

ਸਮਾਗਮ ਮੌਕੇ ਮੁੱਖ ਮੰਤਰੀ ਨੇ 2 ਲਾਭਪਾਤਰੀਆਂ ਨੂੰ ਰਸਮੀ ਤੌਰ ‘ਤੇ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਦੇ ਕੇ ਮਾਲਕਾਨਾ ਹੱਕ ਦੇਣ ਦੀ ਸ਼ੁਰੂਆਤ ਕੀਤੀ। ਮੋਗਾ ਜ਼ਿਲ੍ਹੇ ਦੇ ਕੁੱਲ 1294 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਸੌਂਪੀਆਂ ਗਈਆਂ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ