ਮੋਰਿੰਡਾ ‘ਚ CM ਚੰਨੀ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ, ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਦਿੱਤੀ ਵੱਡੀ ਸੌਗਾਤ

0
9589

ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੀ ਕਰਮ ਭੂਮੀ ਮੋਰਿੰਡਾ ਪਹੁੰਚੇ, ਜਿਥੇ ਉਨ੍ਹਾਂ ਅਨਾਜ ਮੰਡੀ ‘ਚ ਝੋਨੇ ਦੇ ਖ਼ਰੀਦ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਉਨ੍ਹਾਂ ਕਈ ਵੱਡੇ ਐਲਾਨ ਕੀਤੇ ਤੇ ਖੇਤ ਮਜ਼ਦੂਰਾਂ ਨੂੰ ਵੀ ਵੱਡੀ ਰਾਹਤ ਦਿੱਤੀ ਗਈ ਹੈ। CM ਨੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਬਜ਼ੇ ਵਾਲੀ ਜ਼ਮੀਨ ਦਾ ਮਾਲਕਾਨਾ ਹੱਕ ਵੀ ਦਿੱਤਾ ਜਾਵੇਗਾ। ਲਾਲ ਲਕੀਰ ਦੀ ਹੱਦ ਅੰਦਰ ਜਿਹੜੇ ਮਕਾਨ ਆਉਂਦੇ ਹਨ, ਉਨ੍ਹਾਂ ਦੀਆਂ ਰਜਿਸਟਰੀਆਂ ਦਾ ਕੰਮ ਵੀ ਅੱਜ ਤੋਂ ਸ਼ੁਰੂ ਹੋ ਜਾਵੇਗਾ। ਇਹ ਸ਼ੁਰੂਆਤ ਚਮਕੌਰ ਸਾਹਿਬ ਤੋਂ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੂਰੇ ਪੰਜਾਬ ਦੇ ਪਿੰਡਾਂ ‘ਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਚੰਨੀ ਨੇ ਚਮਕੌਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹੀ ਮੈਨੂੰ ਵਿਧਾਇਕ ਬਣਾਇਆ ਤੇ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਿਆ ਹੈ।