ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਿਵਾਰ ਸਮੇਤ ਪਰਤੇ CM ਚੰਨੀ, ਸੰਗਤਾਂ ਲਈ ਕੀਤਾ ਇਹ ਵੱਡਾ ਐਲਾਨ

0
5684

ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਿਵਾਰ ਸਮੇਤ ਪਰਤ ਆਏ ਹਨ। ਵਾਪਸੀ ‘ਤੇ ਮੁੱਖ ਮੰਤਰੀ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਲਾਂਘਾ ਮੁੜ ਖੋਲ੍ਹਿਆ ਗਿਆ ਹੈ, ਇਹ ਬਹੁਤ ਹੀ ਸ਼ਾਨਦਾਰ ਗੱਲ ਹੈ।

ਚੰਨੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੌਕੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪੀ. ਐੱਮ. ਇਮਰਾਨ ਖਾਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹਾਂ।

ਮੁੱਖ ਮੰਤਰੀ ਚੰਨੀ ਨੇ ਇਸ ਮੌਕੇ ਸੰਗਤਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਬੱਸਾਂ ਜਿਨ੍ਹਾਂ ਸ਼ਰਧਾਲੂਆਂ ਦਾ ਵੀਜ਼ਾ ਲਗਵਾਉਣਗੀਆਂ, ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਤੱਕ ਮੁਫ਼ਤ ਪਹੁੰਚਾਉਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਜੋ ਸ਼ਰਤ ਰੱਖੀ ਗਈ ਹੈ, ਉਸ ਦਾ ਕੋਈ ਹੱਲ ਲੱਭਿਆ ਜਾਵੇ। ਇਸ ਹਾਲਤ ਵਿੱਚ ਬਦਲਾਅ ਨਾਲ ਪੰਜਾਬ ਦੇ ਲੋਕ ਆਸਾਨ ਤਰੀਕਿਆਂ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਸਰਕਾਰਾਂ ਵਿੱਚ ਇਸੇ ਤਰ੍ਹਾਂ ਦਾ ਸ਼ਾਂਤਮਈ ਮਾਹੌਲ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਦੋਵਾਂ ਸਰਕਾਰਾਂ ਨੂੰ ਵਪਾਰ ਕਰਨ ਲਈ ਸਰਹੱਦਾਂ ਵੀ ਖੋਲ੍ਹਣੀਆਂ ਚਾਹੀਦੀਆਂ ਹਨ।


CM ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਮੋਦੀ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕਿਹਾ ਸੀ।

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਉਨ੍ਹਾਂ ਨੇ ਸਾਡੀ ਗੱਲ ਸੁਣੀ ਤੇ ਲਾਂਘਾ ਖੋਲ੍ਹ ਦਿੱਤਾ। ਇਸ ਲਈ ਉਹ ਉਨ੍ਹਾਂ ਦਾ ਤਹਿ-ਦਿਲੋਂ ਧੰਨਵਾਦ ਕਰਦੇ ਹਨ।

ਇਸ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਪੁੱਜੇ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਰਹੱਦ ਪਾਰੋਂ ਬਹੁਤ ਪਿਆਰ ਮਿਲਿਆ ਹੈ। ਪਾਕਿਸਤਾਨ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਉਸ ਦਾ ਪੂਰਾ ਧਿਆਨ ਰੱਖਿਆ ਗਿਆ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ