ਜਲੰਧਰ / ਰੂਪਨਗਰ / ਮੋਹਾਲੀ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਦੇਰ ਰਾਤ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਅੱਜ ਭੁਪਿੰਦਰ ਹਨੀ ਅਦਾਲਤ ਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ED ਵੱਲੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਬੀਤੇ ਦਿਨੀਂ ਹਨੀ ਦੇ ਘਰੋਂ ED ਨੇ 10 ਕਰੋੜ ਦੀ ਨਕਦੀ ਵੀ ਬਰਾਮਦ ਕੀਤੀ ਸੀ।

ਇਸ ਦੌਰਾਨ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਕਈ ਟਿਕਾਣਿਆਂ ‘ਤੇ ਈਡੀ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ ਗਈ। ਭੁਪਿੰਦਰ ਹਨੀ ਨੂੰ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੁਪਿੰਦਰ ਹਨੀ ਨੂੰ ED ਨੇ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ।