ਮੋਹਾਲੀ ‘ਚ ਮੁੱਖ ਮੰਤਰੀ ਚੰਨੀ ਦੇ ਬੇਟੇ ਦਾ ਹੋਇਆ ਆਨੰਦ ਕਾਰਜ, ਖੁਦ ਗੱਡੀ ਚਲਾ ਕੇ ਪਰਿਵਾਰ ਨਾਲ ਗੁਰਦੁਆਰੇ ਪੁੱਜੇ CM, ਪੰਗਤ ‘ਚ ਬੈਠ ਛਕਿਆ ਲੰਗਰ

0
5384

ਮੋਹਾਲੀ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਮੋਹਾਲੀ ਦੇ ਫੇਜ਼ 3ਬੀ1 ਸਥਿਤੀ ਗੁਰਦੁਆਰਾ ਸੱਚਾ ਧੰਨ ਸਾਹਿਬ ‘ਚ ਉਨ੍ਹਾਂ ਦਾ ਆਨੰਦ ਕਾਰਜ ਹੋਇਆ।

ਗੁਰਦੁਆਰੇ ‘ਚ ਕਈ ਵੀਵੀਆਈਪੀ ਲੋਕ ਪਹੁੰਚੇ। ਖਾਸ ਗੱਲ ਇਹ ਰਹੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਰਿਵਾਰ ਨਾਲ ਖੁਦ ਗੱਡੀ ਡਰਾਈਵ ਕਰਕੇ ਗੁਰਦੁਆਰਾ ਸਾਹਿਬ ਪਹੁੰਚੇ।

ਦੱਸ ਦੇਈਏ ਕਿ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ।

ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਇਆ। ਵਿਆਹ ਦੌਰਾਨ ਸੀਐੱਮ ਚਰਨਜੀਤ ਚੰਨੀ, ਨਵੀਂ ਵਿਆਹੀ ਜੋੜੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਪੰਗਤ ‘ਚ ਬੈਠ ਕੇ ਲੰਗਰ ਛਕਿਆ।

ਜਾਣਕਾਰੀ ਮੁਤਾਬਕ ਨਵਜੀਤ ਤੇ ਸਿਮਰਨਧੀਰ ਦੀ ਸੋਮਵਾਰ ਨੂੰ ਮੋਹਾਲੀ ਦੇ ਇਕ ਹੋਟਲ ‘ਚ ਰਿਸੈਪਸ਼ਨ ਪਾਰਟੀ ਹੋਵੇਗੀ। ਰਿਸੈਪਸ਼ਨ ਪਾਰਟੀ ‘ਚ ਪੰਜਾਬ ਦਾ ਪੂਰਾ ਮੰਤਰੀ ਮੰਡਲ ਸੱਦਿਆ ਗਿਆ ਹੈ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।

ਜਲੰਧਰ ‘ਚ ਕਿਸਾਨਾਂ ਨੇ ਸੁਖਬੀਰ ਦੀ ਗੱਡੀ ‘ਤੇ ਸੁੱਟੀ ਜੁੱਤੀ