ਚੰਡੀਗੜ੍ਹ | ਸਰਕਾਰ ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰ ਮੰਗਲਵਾਰ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਿਆ ਕਰਨਗੇ।
ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਇਸ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।
CM ਚੰਨੀ ਹਰ ਮੰਗਲਵਾਰ ਮੰਤਰੀਆਂ ਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ, ਹਰ ਹਫਤੇ ਕੈਬਨਿਟ ਮੀਟਿੰਗ ਵੀ ਹੋਵੇਗੀ
Related Post