ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਤੇ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮੰਤਰੀ ਚੰਨੀ ਨੇ ਜਲਿਆਂਵਾਲੇ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।