Cm ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੇ ਚੈੱਕ ਵੰਡੇ, ਅਬੋਹਰ ਤੋਂ ਕੀਤੀ ਸ਼ੁਰੂਆਤ

0
1473

ਅਬੋਹਰ| ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਮਾਨ ਸਰਕਾਰ ਨੇ ਕੀਤਾ ਸੀ। ਅੱਜ ਆਪਣੇ ਉਸੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਤੋਂ ਕਿਸਾਨਾਂ ਨੂੰ ਮੁਆੂਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ।

ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਮਿਲਣ ਤੋਂ ਪਹਿਲਾਂ ਹੀ ਮੁਆਵਜ਼ੇ ਦੇ ਪੈਸੇ ਉਨ੍ਹਾਂ ਦੇ ਖਾਤੇ ਵਿਚ ਪੈ ਗਏ ਹਨ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਾਂ। ਇਸ ਕਰਕੇ ਸਾਡੀ ਇਹ ਪਹਿਲ ਸੀ ਕਿ ਕਿਸਾਨਾਂ ਦਾ ਹਰ ਹਾਲ ਵਿਚ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਵਿਚ ਆਉਣ ਵਾਲੀ ਹਾੜ੍ਹੀ ਦੀ ਫਸਲ ਨੂੰ ਵੀ ਪਹਿਲ ਦੇ ਅਧਾਰ ਉਤੇ ਚੁੱਕਿਆ ਜਾਵੇਗਾ।