ਮੁੱਖ ਮੰਤਰੀ-ਕਿਸਾਨਾਂ ਦੀ ਮੀਟਿੰਗ ਦਾ ਮਾਹੌਲ ਗਰਮਾਇਆ: ਕਿਸਾਨ ਆਗੂਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼; ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

0
4924

ਚੰਡੀਗੜ੍ਹ | ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਮਾਹੌਲ ਗਰਮਾ ਗਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਆਉਣ ’ਤੇ ਪੁਲਿਸ ਨੇ ਉਨ੍ਹਾਂ ਨੂੰ ਧੱਕੇ ਮਾਰੇ। ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਹ ਸਮੇਂ ਸਿਰ ਗੇਟ ਨੇੜੇ ਆ ਗਏ ਸਨ।

ਉਸੇ ਸਮੇਂ ਪੁਲਿਸ ਵਾਲਿਆਂ ਨੇ ਕਿਹਾ ਕਿ ਸੀਐੱਮ ਆ ਗਏ ਹਨ ਤੇ ਉਨ੍ਹਾਂ ਨੂੰ ਧੱਕੇ ਦੇ ਕੇ ਬਾਹਰ ਕੱਢ ਦਿੱਤਾ ਗਿਆ। ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਉਹ ਉਦੋਂ ਤੱਕ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ, ਜਦੋਂ ਤੱਕ ਮੁੱਖ ਮੰਤਰੀ ਚੰਨੀ ਖੁਦ ਲੈਣ ਨਹੀਂ ਆਉਂਦੇ।

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਿਸਾਨ ਯੂਨੀਅਨ ਨਾਲ ਇਹ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਉਨ੍ਹਾਂ ਖਿਲਾਫ਼ ਦਰਜ ਕੇਸ ਰੱਦ ਕਰਨ ਵਰਗੇ ਕੁੱਲ 18 ਮੁੱਦੇ ਉਠਾਏ ਜਾਣਗੇ। ਖਾਸ ਗੱਲ ਇਹ ਹੈ ਕਿ ਇਸ ਵਿੱਚ ਕਿਸਾਨ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਗੈਰ-ਪੰਜਾਬੀਆਂ ਦੀ ਭਰਤੀ ਨੂੰ ਰੱਦ ਕਰਨ ਦੀ ਮੰਗ ਵੀ ਉਠਾਉਣਗੇ।

ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ ਕਿਸਾਨ ਆਗੂ ਨੂੰ ਕਾਰ ‘ਚੋਂ ਘਸੀਟਣ ਵਾਲੇ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੁੱਧ ਦੀ ਕੀਮਤ 10 ਰੁਪਏ ਪ੍ਰਤੀ ਲੀਟਰ ਵਧਾਉਣ ਦੀ ਮੰਗ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਦਾ ਕੋਈ ਮੁੱਦਾ ਨਹੀਂ ਹੈ ਕਿਉਂਕਿ ਸੀਐੱਮ ਚੰਨੀ ਦੀ ਸਰਕਾਰ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਪਹਿਲਾਂ ਹੀ ਰੱਦ ਕਰ ਚੁੱਕੀ ਹੈ।

ਇਹ ਮੁੱਦੇ ਉਠਾਉਣਗੇ ਕਿਸਾਨ

  • 2017 ਦੇ ਚੋਣ ਵਾਅਦੇ ਅਨੁਸਾਰ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕੀਤਾ ਜਾਵੇ।
  • ਕਿਸਾਨ ਅੰਦੋਲਨ ‘ਚ ਮਾਰੇ ਗਏ 665 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ ਦਿੱਤਾ ਜਾਵੇ।
  • ਗੰਨੇ ਦੇ ਨਿਰਧਾਰਤ ਰੇਟ ਦੀ ਕਾਊਂਟਰ ਅਦਾਇਗੀ, ਮਿੱਲਾਂ ਤੋਂ ਬਕਾਏ ਉਪਲਬਧ ਕਰਵਾਏ ਜਾਣ।
  • ਝੋਨੇ ਦੀ ਖਰੀਦ ਜਾਰੀ ਰੱਖੀ ਜਾਵੇ, ਜਮ੍ਹਾਬੰਦੀ ਦੀ ਨਕਲ ਦੇ ਬਹਾਨੇ ਰੋਕੇ 70 ਹਜ਼ਾਰ ਕਿਸਾਨਾਂ ਦੀ ਅਦਾਇਗੀ ਕੀਤੀ ਜਾਵੇ।
  • ਕਿਸਾਨ ਅੰਦੋਲਨ ਅਤੇ ਤਾਲਾਬੰਦੀ ਦੌਰਾਨ ਕਿਸਾਨਾਂ-ਮਜ਼ਦੂਰਾਂ ‘ਤੇ ਦਰਜ ਹੋਏ ਕੇਸ ਰੱਦ ਕੀਤੇ ਜਾਣ।
  • ਡੀਏਪੀ ਅਤੇ ਯੂਰੀਆ ਸੰਕਟ ਨੂੰ ਖਤਮ ਕਰੋ। ਪਹਿਲਾਂ ਸਹਿਕਾਰੀ ਸਭਾ ਦਾ ਕੋਟਾ ਪੂਰਾ ਕੀਤਾ ਜਾਵੇ ਅਤੇ ਫਿਰ ਦੁਕਾਨਾਂ ਦਿੱਤੀਆਂ ਜਾਣ।
  • ਗੁਲਾਬੀ ਸੁੰਡੀ, ਬੇਮੌਸਮੀ ਬਰਸਾਤ, ਗੜੇਮਾਰੀ ਤੇ ਹੋਰ ਕਾਰਨਾਂ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ।
  • ਦਿੱਲੀ-ਕੱਟੜਾ-ਅੰਮ੍ਰਿਤਸਰ ਐਕਸਪ੍ਰੈੱਸਵੇ ਲਈ ਐਕਵਾਇਰ ਕਰਨ ਵਾਲੇ ਦੀ ਜ਼ਮੀਨ ਨੂੰ ਭੂਮੀ ਗ੍ਰਹਿਣ ਬਿੱਲ 2013 ਅਨੁਸਾਰ ਬਰਾਬਰ ਮੁਆਵਜ਼ਾ ਦਿੱਤਾ ਜਾਵੇ।
  • ਬੀਜ ਕੰਪਨੀ ਦੇ ਨਕਲੀ ਬੀਜ ਕਾਰਨ ਮੋਗਾ ‘ਚ 2 ਹਜ਼ਾਰ ਏਕੜ ਝੋਨੇ ਦੀ ਫਸਲ ਦਾ ਹੋਇਆ ਨੁਕਸਾਨ ਕੰਪਨੀ ਖਿਲਾਫ ਕਾਰਵਾਈ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
  • ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਦੀ ਅਸਾਮੀ ਜਲਦੀ ਭਰੀ ਜਾਵੇ।
  • ਖੇਤੀ ਖੋਜ ਕਾਰਜਾਂ ਲਈ ਫੰਡ ਜਾਰੀ ਕੀਤੇ ਜਾਣ।
  • ਸਬਜ਼ੀ ਉਤਪਾਦਕਾਂ ਦੀ ਮੰਗ ਅਨੁਸਾਰ ਦਿਨ ਵੇਲੇ ਵੀ ਨਿਰਵਿਘਨ ਬਿਜਲੀ ਦਿੱਤੀ ਜਾਵੇ।
  • ਸਰਕਾਰੀ ਲੱਕੜ ਮੰਡੀਆਂ ਦੇ ਢਾਂਚੇ ਨੂੰ ਪਾਰਦਰਸ਼ੀ ਬਣਾਇਆ ਜਾਵੇ।
  • ਦਾਣਾ ਮੰਡੀਆਂ ਵਿੱਚ ਮੱਕੀ ਦੀ ਫ਼ਸਲ ਨੂੰ ਸੁਕਾਉਣ ਲਈ ਡਰਾਇਰ ਮਸ਼ੀਨਾਂ ਲਗਾਈਆਂ ਜਾਣ।
  • 2017 ਵਿੱਚ ਕਿਸਾਨਾਂ ਨੂੰ ਏ.ਪੀ. ਮੀਟਰਡ ਕੈਟਾਗਰੀ ਅਧੀਨ ਆਉਂਦੀਆਂ ਮੋਟਰਾਂ ਦੇ ਹਰ ਸਾਲ ਆਉਣ ਵਾਲੇ 37 ਹਜ਼ਾਰ ਬਿੱਲ ਮੁਆਫ ਕੀਤੇ ਜਾਣ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ