ਮੁਲਾਜ਼ਮਾਂ ਲਈ CM ਮਾਨ ਦਾ ਵੱਡਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ‘ਤੇ ਲਗਾਈ ਮੋਹਰ

0
416

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਵਿਚ ਮੁਲਾਜ਼ਮਾਂ ਨੂੰ ਮੁਖ ਮੰਤਰੀ ਮਾਨ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਅਹਿਮ ਫੈਸਲਾ ਲੈਂਦਿਆਂ ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ‘ਤੇ ਮੋਹਰ ਲਗਾ ਦਿੱਤੀ ਹੈ।

ਦੱਸ ਦੇਈਏ ਕਿ ਇਹ ਸਕੀਮ ਸਾਲ 2004 ਵਿਚ ਲਾਗੂ ਕੀਤੀ ਗਈ ਸੀ। ਮੁਲਾਜ਼ਮ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਇਸ ਦੀ ਬਹਾਲੀ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਫਾਇਦਾ ਪਹੁੰਚੇਗਾ।

ਜ਼ਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਦੇਸ਼ ਦੇ ਕਈ ਹੋਰ ਸੂਬਿਆਂ ਵਿਚ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦਾ ਫੈਸਲਾ ਲਿਆ ਸੀ।