ਚੰਡੀਗੜ੍ਹ, 22 ਨਵੰਬਰ | CM ਮਾਨ ਨੇ ਟਵੀਟ ਕਰਕੇ ਵੱਡੀ ਗੱਲ ਕਹੀ ਹੈ। ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਉਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ……ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ.. ਨਾ ਕਿ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ ..
ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੀਆਂ ਕਿਸਾਨ ਜਥੇਬੰਦਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ। ਸਰਕਾਰ ਨਾਲ ਗੱਲ ਕਰਨ ਲਈ ਥਾਂ ਸੜਕ ਨਹੀਂ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)