ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰਾਂ ਨੇ ਚਾਰ ਵਿਚੋਂ ਤਿੰਨ ਸੀਟਾਂ ਜਿੱਤ ਲਈਆਂ ਹਨ। ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ ਲਈ ਸੀਐਮ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਵਧਾਈਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)