ਸੁਲਤਾਨਪੁਰ ਲੋਧੀ ‘ਚ ਮਾਰੇ ਗਏ ਹੋਮਗਾਰਡ ਜਸਪਾਲ ਦੇ ਪਰਿਵਾਰ ਲਈ CM ਮਾਨ ਨੇ ਕੀਤਾ 1 ਕਰੋੜ ਦੇਣ ਦਾ ਐਲਾਨ

0
328

ਚੰਡੀਗੜ੍ਹ, 23 ਨਵੰਬਰ | CM ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।

ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਬੈਂਕ ਵੱਲੋਂ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ ਹੈ।

ਦੱਸ ਦਈਏ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿਚ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਵੇਖੋ ਵੀਡੀਓ 

https://www.facebook.com/punjabibulletinworld/videos/690666473033282