ਚੰਡੀਗੜ੍ਹ | CM ਮਾਨ ਵੱਲੋਂ ਛੁੱਟੀਆਂ ਤੋਂ ਬਾਅਦ ਸੂਬੇ ਵਿਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਮੁਫਤ ਵਰਦੀਆਂ ਵੰਡਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ 21.1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਸਿੱਖਿਆ ਖੇਤਰ ਨੂੰ ਮਾਨ ਸਰਕਾਰ ਵਲੋਂ ਪਹਿਲ ਦੇ ਆਧਾਰ ‘ਤੇ ਤਰਜੀਹ ਦਿੱਤੀ ਜਾ ਰਹੀ ਹੈ। ਪਿਛਲੇ ਦਿਨੀਂ ਵੀ ਮਾਨ ਸਰਕਾਰ ਵਲੋਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੱਡੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਵਲੋਂ ਪੰਜਾਬ ਦੀਆਂ ਧੀਆਂ ਲਈ ਸਪੈਸ਼ਲ ਬੱਸ ਦੇਣ ਬਾਰੇ ਕਿਹਾ ਗਿਆ।