ਪਰਿਵਾਰ ਤੇ ਆਪਣੇ ਪਿੰਡ ਦੇ ਲੋਕਾਂ ਨਾਲ CM ਮਾਨ ਨੇ ਮਨਾਈ ਵਿਆਹ ਦੀ ਪਹਿਲੀ ਲੋਹੜੀ

0
563

ਸੰਗਰੂਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਪਿੰਡ ਸਤੌਜ ਪੁੱਜੇ। ਇਸ ਦੌਰਾਨ CM ਮਾਨ ਦੀ ਭੈਣ ਮਨਪ੍ਰੀਤ ਕੌਰ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਮੌਜੂਦ ਸੀ। ਵਿਆਹ ਤੋਂ ਬਾਅਦ ਪਹਿਲੀ ਵਾਰ ਉਹ ਆਪਣੇ ਪਿੰਡ ਸਤੌਜ ਆਏ। ਉਨ੍ਹਾਂ ਨੇ ਪੂਰੇ ਪਰਿਵਾਰ ਤੇ ਪਿੰਡ ਦੇ ਲੋਕਾਂ ਨਾਲ ਲੋਹੜੀ ਮਨਾਈ। ਲੋਹੜੀ ਦਾ ਇਹ ਪੂਰਾ ਪ੍ਰੋਗਰਾਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਮਨਾਇਆ ਗਿਆ।