<p><strong>ਚੰਡੀਗੜ੍ਹ &vert; <&sol;strong>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ।<&sol;p>&NewLine;<p>ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਚੋਪੜਾ ਨੇ ਟੋਕੀਓ ਉਲੰਪਿਕਸ ਵਿਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਉਲੰਪਿਕਸ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕਸ ਵਿਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।<&sol;p>&NewLine;<p>ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿਚ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;