<p><strong>ਚੰਡੀਗੜ੍ਹ&comma; 18 ਦਸੰਬਰ &vert;<&sol;strong> ਪੰਜਾਬ ਦੇ CM ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ CM ਮਾਨ ਨੇ ਕਿਹਾ ਕਿ ਅਮਰੀਕ ਸਿੰਘ ਨੇ ਝਾਂਸੀ &lpar;ਉੱਤਰ ਪ੍ਰਦੇਸ਼&rpar; ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ।<&sol;p>&NewLine;<p>ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ ਜਿਨ੍ਹਾਂ ਨੇ ਦੇਸ਼ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।<br &sol;>&NewLine;ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ&comma; ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਸਪੂਤਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ।<&sol;p>&NewLine;<p><img class&equals;"" src&equals;"https&colon;&sol;&sol;dailypost&period;in&sol;wp-content&sol;uploads&sol;2023&sol;12&sol;411758649&lowbar;936324834531235&lowbar;3064681708620756372&lowbar;n-300x250&period;jpg" width&equals;"721" height&equals;"601" &sol;><&sol;p>&NewLine;<p>ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ&comma; ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਇਸ ਤੋਂ ਇਲਾਵਾ ਦਿੱਲੀ ਦੇ CM ਕੇਜਰੀਵਾਲ ਨੇ ਵੀ ਆਪਣੇ ਸੰਬੋਧਨ ਵਿਚ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।<&sol;p>&NewLine;<p>CM ਕੇਜਰੀਵਾਲ ਨੇ ਕਿਹਾ ਕਿ ਸੀਐਮ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ&comma; ਜਿਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਫੌਜ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;